Lyallpur Khalsa College Celebrated International Yoga Day
ਲਾਇਲਪੁਰ ਖਾਲਸਾ ਕਾਲਜ ਨੇ ੯ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ
ਨੈਸ਼ਨਲ ਕੈਡਿਟ ਕੌਰ, ਨੈਸ਼ਨਲ ਸਰਵਿਸ ਸਕੀਮ ਅਤੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ, ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ 2 ਪੰਜਾਬ ਐਨਸੀਸੀ ਬਟਾਲੀਅਨ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਦੇ ਸੰਬੋਧਨ ਨਾਲ ਹੋਈ। ਵਿਦਿਆਰਥੀਆਂ ਦਾ ਸੁਆਗਤ ਕਰਦਿਆਂ,ਉਨ੍ਹਾਂ ਕਿਹਾ ਕਿ ਕਿ ਯੋਗਾ ਵਿਸ਼ਵ ਲਈ ਭਾਰਤ ਦਾ ਤੋਹਫ਼ਾ ਹੈ ਅਤੇ ਇਹ ਹੁਣ ਗਲੋਬਲ ਕੈਲੰਡਰ ਦਾ ਹਿੱਸਾ ਹੈ। ਯੋਗਾ ਅਤੇ ਧਿਆਨ ਕਰਨ ਦੀਆਂ ਵਿਧੀਆਂ ਪਹਿਲਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹਨ। ਪ੍ਰਿੰਸੀਪਲ ਨੇ ਕਿਹਾ ਕਿ ਯੋਗਾ ਮਨ, ਸਰੀਰ ਅਤੇ ਆਤਮਾ ਨੂੰ ਤਰੋਤਾਜ਼ਾ ਕਰਦਾ ਹੈ।ਸਾਰੇ ਵਿਦਿਆਰਥੀਆਂ ਨੂੰ ਇਹ ਯੋਗ ਆਸਣ ਸਿੱਖਣੇ ਚਾਹੀਦੇ ਹਨ ਅਤੇ ਪਰਿਵਾਰਕ ਮੈਂਬਰਾਂ ਨਾਲ ਅਭਿਆਸ ਕਰਨਾ ਚਾਹੀਦਾ ਹੈ। ਯੋਗਾ ਟ੍ਰੇਨਰ ਸ੍ਰੀਮਤੀ ਰੇਖਾ ਉੱਪਲ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸੰਸਾਰ ਵਿੱਚ, ਲੋਕ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਦਾ ਸ਼ਿਕਾਰ ਹਨ, ਪਰ ਯੋਗਾ ਇਹਨਾਂ ਸਮੱਸਿਆਵਾਂ ਦੇ ਬਹੁਪੱਖੀ ਹੱਲ ਪ੍ਰਦਾਨ ਕਰਦਾ ਹੈ। ਯੋਗਾ ਵਿੱਚ ਹਰ ਕਿਸੇ ਲਈ ਕੁਝ ਨਾ ਕੁਝ ਹੁੰਦਾ ਹੈ ਅਤੇ ਇਹ ਸਾਡੇ ਸਰੀਰ ਅਤੇ ਦਿਮਾਗ ਨੂੰ ਸਿਹਤਮੰਦ ਅਤੇ ਮਜ਼ਬੂਤ ਰੱਖਣ ਵਿੱਚ ਸਾਡੀ ਮਦਦ ਕਰਦਾ ਹੈ। ਯੋਗਾ ਟ੍ਰੇਨਰ ਸ: ਪ੍ਰੀਤਮ ਸਿੰਘ ਨੇਇਸ ਪ੍ਰੋਗਰਾਮ ਵਿੱਚ ਵੱਖ-ਵੱਖ ਯੋਗਾ ਆਸਣ ਕੀਤੇ ਅਤੇ ਵਿਦਿਆਰਥੀਆਂ ਨੇ ਵੀ ਨਾਲ ਅਭਿਆਸ ਕੀਤਾ। ਇਸ ਸਮਾਗਮ ਵਿੱਚ 150 ਤੋਂ ਵੱਧ ਕੈਡਿਟਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਯੋਗਾ ਆਸਣ ਕੀਤੇ। ਇਸ ਸਮਾਗਮ ਦੌਰਾਨ ਐਨਸੀਸੀ ਆਰਮੀ ਵਿੰਗ ਦੇ ਇੰਚਾਰਜ ਲੈਫਟੀਨੈਂਟ ਡਾ: ਕਰਨਬੀਰ ਸਿੰਘ, ਐਨਐਸਐਸ ਪ੍ਰੋਗਰਾਮ ਅਫਸਰ ਪ੍ਰੋ:ਸਤਪਾਲ ਸਿੰਘ, ਐਸ.ਐਮ ਹਰਭਜਨ ਸਿੰਘ, 2 ਪੰਜਾਬ ਐਨਸੀਸੀ ਬਟਾਲੀਅਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Comments
Post a Comment