Jai Singh Rana and Navseerat Kaur Achieve Top Positions in University Exams
Jai Singh Rana of Lyallpur Khalsa College Jalandhar has bagged 4th position in the University exams of Bachelor of Design (Multimedia) Semester-V by getting 541 marks out of 600 whereas Navseerat Kaur secured 5th position by getting 533 marks in the same class. This information was given in a press release by the Principal of the College Dr. Jaspal Singh. The President of the College Governing Council Sardarni Balbir Kaur congratulated the students and wished them success in life. Prof. Sanjeev Kumar Anand Head Department of Computer Science & IT, Dr. Sandeep Singh and Prof. Navneet Kaur were also present on this occasion.
ਲਾਇਲਪੁਰ ਖ਼ਾਲਸਾ ਕਾਲਜ ਦੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
ਜਲੰਧਰ (21.05.2024): ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜੈ ਸਿੰਘ ਰਾਣਾ ਨੇ 600 ਵਿਚੋਂ 541 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਚੌਥਾ ਸਥਾਨ ਅਤੇ ਨਵਸੀਰਤ ਕੌਰ ਨੇ 533 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਸੰਦੀਪ ਸਿੰਘ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
Comments
Post a Comment