The new academic session of 2024-25 commenced at Lyallpur Khalsa College



The new academic session of 2024-25 commenced at Lyallpur Khalsa College with recitation of Sri Sukhmani Sahib and Kirtan by  Ragi Jatha led by Bhai Gurtej Singh  an  old student of the college. The programme was attended by the Governing Council, Principal, Staff members and students of the college. Speaking on the occasion Principal Dr. Jaspal Singh reiterated the commitment of the college to quality education and overall development of its students. He expressed his hope that the coordination between students and staff of the college would continue to bring laurels in the coming years.  The occasion was witnessed by the presence of S. Jaspal Singh Waraich Joint Secretary College Governing Council, staff and students.

ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿਦਿਅਕ ਸੈਸ਼ਨ 2024-25 ਦਾ ਸ਼ੁੱਭ ਆਰੰਭ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਸ਼ੁਰੂ ਕੀਤਾ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਾਲਜ ਦੇ ਪੁਰਾਣੇ ਵਿਦਿਆਰਥੀ ਭਾਈ ਗੁਰਤੇਜ ਸਿੰਘ ਤੇ ਉਨ੍ਹਾਂ ਦੇ ਰਾਗੀ ਜਥੇ ਦੁਆਰਾ ਗੁਰਬਾਣੀ ਦਾ ਹਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਕਾਲਜ ਦੀ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਰਮਾਤਮਾ ਦੀ ਰਹਿਨੁਮਾਈ ਵਿਚ ਬਹੁਤ ਬਰਕਤ ਹੈ ਅਤੇ ਲਾਇਲਪੁਰ ਖਾਲਸਾ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿਦਿਆ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉਹ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਦੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਇਸ ਮੌਕੇ ਸੰਯੁਕਤ ਸਕੱਤਰ ਲਰਨਿੰਗ ਕੌਂਸਲ ਸ, ਜਸਪਾਲ ਸਿੰਘ ਵੜੈਚ ਨੇ ਕਿਹਾ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ ਕਿਉਂਕਿ ਪਰਮਾਤਮਾ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਜਾਣ ਵਾਲਾ ਕੰਮ ਸਦਾ ਹੀ ਨੇਪਰੇ ਚੜ੍ਹਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਪੋਰਦੇ ਹੋਏ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਪੰਜ ਅਤੇ ਕਲਬਰਨ ਖੇਤਰ ਵਿੱਚ ਮਿਹਨਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਮ ਰੋਸ਼ਨ ਕਰਨ। ਉਹਨਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਇਹ ਕਾਲਜ ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਸਮੂਹ ਸੰਗਤਾਂ ਨੂੰ ਠੰਡੀ-ਮਿੱਠੀ ਛਬੀਲ ਵੀ ਵਰਤਾਈ ਗਈ। ਇਸ ਮੌਕੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜਰ ਸਨ।
 

Comments