Excellent Performance by Lyallpur Khalsa College Students


Aditi of Lyallpur Khalsa College Jalandhar has bagged 2nd position in the University exams of M.Sc. (Physics)-II Semester by getting 7.91 SGPA out of 10 whereas Navjot Kaur bagged 4th position by getting 7.73 SGPA in the same class. This information was given in a press release by the College Principal Dr. Jaspal Singh. The President of the College Governing Council Sardarni Balbir Kaur and Dr. Jaspal Singh congratulated the students and wished them success in life. Dr. Narveer Singh (Head Department of Phyics), Dr. Amanpreet Kaur Sandhu, Dr. Amritpal Singh Nindrayog, Dr. Ranju Mahajan, Dr. Navneet Arora, Dr. Ravneet Kaur and Dr. Mandeep Kaur were also present on this occasion.

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਫਿਜਿਕਸ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਅਦਿੱਤੀ ਨੇ 10 ਵਿਚੋਂ 7.91 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 7.73 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਨਰਵੀਰ ਸਿੰਘ, ਮੁਖੀ ਫਿਜਿਕਸ ਵਿਭਾਗ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ, ਡਾ. ਰੰਜੂ ਮਹਾਜਨ, ਡਾ. ਨਵਨੀਤ ਅਰੋੜਾ, ਡਾ. ਰਵਨੀਤ ਕੌਰ ਅਤੇ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

Comments