Orientation program conducted for first semester students of B.Sc. and M.Sc. classes at Lyallpur Khalsa College Jalandhar
An Orientation program was conducted for first semester students of B.Sc. and M.Sc classes. All students of Botany, Zoology, Chemistry, Mathematics, Physics, Economics and Computer Science participated in the event. The principal of the college Dr. Jaspal Singh was the chief guest. In his address, he appreciated the new students for choosing Lyallpur Khalsa College and apprised them about the college's academic traditions, achievements in the fields of sports, culture and music. Inspiring the students he said that they should get guidance from their teachers from time to time in this prestigious institution. He said that the college is committed to provide all possible support to its students in studies as well as in other fields. He told the students that the students of the college appear in the merit list of the university every year. He expressed hope that this year also the students of science departments will come in merit. On this occasion Prof. Navdeep Kaur College Registrar motivated the students to set their goals and achieve them. Dr. Harjinder Kaur and Dr. Nitika Chugh conducted the orientation session through power point presentation. The freshers were made aware about the departmental profiles, infrastructure and laboratory facilities. The students learned about the provision of remedial classes, revision classes, mentorship programs, grievance redressal system and scholarship schemes. Apart from this, the students were informed about the new education system 2020. A wonderful dance and musical performance was performed by all the first year fresher students as well as senior students. It was an event brimming with talent and confidence. Convenor of the program Dr. Gagandeep Kaur, Head, Department of Zoology and Botany presented the vote of thanks and wished all the students a successful and bright future. Dr. Amanpreet Kaur Sandhu and Dr. Upma Arora conducted the stage well. All the heads of the science department and faculty members were present on this occasion.
ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਬੀ.ਐਸ.ਸੀ. ਅਤੇ ਐਮ.ਐਸੀ.ਸੀ. ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਬੀ.ਐਸ.ਸੀ. ਵਿੱਚ ਬੌਟਨੀ, ਜੂਆਲੋਜੀ, ਕੈਮਿਸਟਰੀ, ਗਣਿਤ, ਫਿਜਿਕਸ, ਇਕਨਾਮਿਕਸ ਅਤੇ ਕੰਪਿਊਟਰ ਸਾਇੰਸ ਵਿਸ਼ਿਆਂ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਨਵੇਂ ਵਿਦਿਆਰਥੀਆਂ ਨੂੰ ਲਾਇਲਪੁਰ ਖਾਲਸਾ ਕਾਲਜ ਚੁਣਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੀਆਂ ਅਕਾਦਮਿਕ ਪਰੰਪਰਾਵਾਂ, ਖੇਡਾਂ, ਸੱਭਿਆਚਾਰ ਅਤੇ ਸੰਗੀਤ ਦੇ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਮਾਣਮੱਤੀ ਸੰਸਥਾ ਵਿਚੋਂ ਸਮੇਂ-ਸਮੇਂ 'ਤੇ ਆਪਣੇ ਅਧਿਆਪਕਾਂ ਪਾਸੋਂ ਮਾਰਗ-ਦਰਸ਼ਨ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੂਜੇ ਖੇਤਰਾਂ ਵਿਚ ਵੀ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਵੀ ਸਾਇੰਸਿਜ਼ ਵਿਭਾਗਾਂ ਦੇ ਵਿਦਿਆਰਥੀ ਮੈਰਿਟ ਵਿਚ ਆਉਣਗੇ। ਇਸ ਮੌਕੇ ਪ੍ਰੋ. ਨਵਦੀਪ ਕੌਰ ਕਾਲਜ ਰਜਿਸਟਰਾਰ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਨਿਰਧਾਰਤ ਕਰਨ ਤੇ ਉਹਨਾਂ ਨੂੰ ਪੂਰਾ ਕਰਨ ਲਈ ਪ੍ਰੋਤ ਕੀਤਾ। ਡਾ. ਹਰਜਿੰਦਰ ਕੌਰ ਅਤੇ ਡਾ. ਨੀਤਿਕਾ ਚੁੱਘ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਓਰੀਐਂਟੇਸ਼ਨ ਸੈਸ਼ਨ ਦਾ ਸੰਚਾਲਨ ਕੀਤਾ। ਨਵੇਂ ਵਿਦਿਆਰਥੀਆਂ ਨੂੰ ਵਿਭਾਗੀ ਪ੍ਰੋਫਾਈਲਾਂ, ਬੁਨਿਆਦੀ ਢਾਂਚੇ ਅਤੇ ਪ੍ਰਯੋਗਸ਼ਾਲਾ ਦੀਆਂ ਸਹੂਲਤਾਂ ਬਾਰੇ ਜਾਗਰੂਕ ' ਕੀਤਾ ਗਿਆ। ਵਿਦਿਆਰਥੀਆਂ ਨੇ ਰਮੀਡੀਅਲ ਕਲਾਸਾਂ, ਸੰਸ਼ੋਧਨ ਕਲਾਸਾਂ, ਮੈਂਟਰਸ਼ਿਪ ਪ੍ਰੋਗਰਾਮ, ਗ੍ਰੀਵੈਂਸ ਰਿਡਰੈਸਲ ਸਿਸਟਮ ਅਤੇ ਸਕਾਲਰਸ਼ਿਪ ਸਕੀਮਾਂ ਦੇ ਪ੍ਰਬੰਧ ਬਾਰੇ ਜਾਣਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ 2020 ਬਾਰੇ ਜਾਣਕਾਰੀ ਦਿੱਤੀ ਗਈ। ਪਹਿਲੇ ਸਾਲ ਦੇ ਸਾਰੇ ਫਰੈਸ਼ਰ ਵਿਦਿਆਰਥੀਆਂ ਦੇ ਨਾਲ-ਨਾਲ ਸੀਨੀਅਰ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਡਾਂਸ ਅਤੇ ਸੰਗੀਤਕ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਸਮਾਗਮ ਸੀ। ਪ੍ਰੋਗਰਾਮ ਦੇ ਕਨਵੀਨਰ ਡਾ. ਗਗਨਦੀਪ ਕੌਰ, ਮੁਖੀ ਜੁਆਲੋਜੀ ਅਤੇ ਬੋਟਨੀ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਾਰੇ ਵਿਦਿਆਰਥੀਆਂ ਦੇ ਸਫਲ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਟੇਜ ਦਾ ਸੰਚਾਲਨ ਡਾ. ਅਮਨਪ੍ਰੀਤ ਕੌਰ ਸੰਧੂ ਅਤੇ ਡਾ. ਉਪਮਾ ਅਰੋੜਾ ਨੇ ਬਾਖੂਬੀ ਕੀਤਾ। ਇਸ ਮੌਕੇ ਸਾਇੰਸ ਵਿਭਾਗ ਦੇ ਸਾਰੇ ਮੁਖੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।
Comments
Post a Comment