Inter-departmental Quiz Competition at Lyallpur Khalsa College
An inter-departmental quiz competition was organized by the Post-Graduate Punjabi Department of Lyallpur Khalsa College. More than 70 students participated in this competition which involved a written test as well. 12 students participated in four teams namely Sutlej, Beas, Ravi and Chenab. Speaking on the occasion, the principal of the college, Dr. Jaspal Singh, said that the college was committed to all round development of its students and this activity was a part of this practice. The guest of honour on this occasion was Mr. Ravi Pal, Assistant Director, Youth Services, Jalandhar. Dr. Surinder Pal Mand, head of the department welcomed the principal and the special guest and acted as quiz master as well. Sutlej, Chenab and Beas teams won first, second and third place respectively. The vote of thanks was given by Dr. Harjinder Singh Sekhon. The role of moderator was played by Prof. Preeti. On this occasion, Prof. Kuldeep Sodhi, Dr. Sukhdev Singh Nagra, Dr. Sandeep Kaur, Prof. Sandeep Singh, Prof. Kanwaljit Kaur, Prof. Vipan Kumar and Dr. Karanbir Singh from the Department of History, besides the teachers of various departments of the college were present.
ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ - ਗ੍ਰੇਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰ-ਵਿਭਾਗੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਦਾ ਲਿਖਤੀ ਟੈਸਟ ਲਿਆ ਗਿਆ। ਉਹਨਾਂ ਵਿਚੋਂ ਚਾਰ (ਸਤਲੁਜ, ਬਿਆਸ, ਰਾਵੀ ਅਤੇ ਚਿਨਾਬ) ਟੀਮਾਂ ਲਈ 12 ਵਿਦਿਆਰਥੀਆਂ ਨੂੰ ਚੁਣਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਰਵੀ ਪਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ . ਸੁਰਿੰਦਰ ਪਾਲ ਮੰਡ ਮੁਖੀ ਵਿਭਾਗ ਤੇ ਸਮੂਹ ਅਧਿਆਪਕ ਸਾਹਿਬਾਨ ਨੇ ਪ੍ਰਿੰਸੀਪਲ ਅਤੇ ਵਿਸ਼ੇਸ਼ ਮਹਿਮਾਨ ਦਾ ਸੁਆਗਤ ਕੀਤਾ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹੋ ਜਿਹੀਆਂ ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਭਾਗ ਨੂੰ ਵਧਾਈ ਦਿੱਤੀ। ਇਸ ਵਿਚ ਸਤਲੁਜ, ਚਿਨਾਬ ਅਤੇ ਬਿਆਸ ਟੀਮਾਂ ਨੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਮੂਹ ਪ੍ਰਤੀਭਾਗੀਆਂ ਨੂੰ ਸਰਟੀਫਕੇਟ ਤਕਸੀਮ ਕੀਤੇ ਗਏ। ਕੁਇਜ਼ ਮਾਸਟਰ ਦੀ ਭੂਮਿਕਾ ਡਾ. ਸੁਰਿੰਦਰ ਪਾਲ ਮੰਡ ਨੇ ਨਿਭਾਈ। ਡਾ. ਹਰਜਿੰਦਰ ਸਿੰਘ ਸੇਖੋਂ ਨੇ ਆਏ ਹੋਏ ਪਤਵੰਤਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਪ੍ਰੀਤੀ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਵਿਭਾਗ ਦੇ ਪ੍ਰੋ. ਕੁਲਦੀਪ ਸੋਢੀ, ਡਾ. ਸੁਖਦੇਵ ਸਿੰਘ ਨਾਗਰਾ, ਡਾ. ਸੰਦੀਪ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਕੰਵਲਜੀਤ ਕੌਰ, ਪ੍ਰੋ.ਵਿਪਨ ਕੁਮਾਰ ਅਤੇ ਇਤਿਹਾਸ ਵਿਭਾਗ ਤੋਂ ਡਾ .ਕਰਨਬੀਰ ਸਿੰਘ ਤੋਂ ਇਲਾਵਾ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ।
Comments
Post a Comment