Lyallpur Khalsa College Lifts Runner-up Trophy in Youth Festival
•First Prize: Bhangra, Quiz, Classical Instrument (Non-Per), Cartooning, Elocution, General Dance (Luddi); •Second Prize: Folk Orchestra, Classical Instrument (Per), Vaar Singing, Kavishri, Costume Parade, One Act Play, Group Shabad, Gazal, Debate, Gidha, Western Group Song, Western Instrumental Solo; •Third Prize: Classical Vocal Solo, Mime, Skit, Group Song Indian, Folk Song, Phulkari, Mehndi. He also informed that the college teams were all set to compete in the upcoming Inter-Zonal Youth Festival being organised from 06-09 November, 2024.
ਲਾਇਲਪੁਰ ਖਾਲਸਾ ਕਾਲਜ, ਜਲੰਧਰ ਅਕਾਦਮਿਕ, ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ 'ਸੀ' ਜ਼ੋਨ ਦੀ ਫਸਟ ਰੰਨਰਅਪ ਟ੍ਰਾਫੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ ਜਿਲ੍ਹਾ ਜਲੰਧਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ। ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਜਾਂਦੇ 36 ਈਵੈਂਟ ਦੇ ਮੁਕਾਬਲਿਆਂ ਵਿੱਚ 35 ਵਿਚੋਂ ਭਾਗ ਲੈਂਦਿਆਂ 100 ਅੰਕ ਪ੍ਰਾਪਤ ਕਰਕੇ ਇਹ ਟਾਵੀ ਜਿੱਤੀ ਹੈ। ਕਾਲਜ ਦੀ ਇਸ ਪ੍ਰਾਪਤੀ 'ਤੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਕਾਲਜ ਗਵਰਨਿੰਗ ਕੌਂਸਲ ਦੀ ਸੁਯੋਗ ਅਗਵਾਈ ਅਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਲਾਇਲਪੁਰ ਖਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਯੁਵਕ ਮੇਲੇ 'ਚ ਲਾਇਲਪੁਰ ਖਾਲਸਾ ਕਾਲਜ ਨੇ 06 ਆਈਟਮਾਂ ਵਿੱਚ ਪਹਿਲਾ ਸਥਾਨ, 12 ਵਿੱਚ ਦੂਜਾ ਸਥਾਨ ਅਤੇ 07 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫੀ ਆਪਣੇ ਨਾਂ ਕੀਤੀ ਹੈ। ਉਹਨਾਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਅਧਿਆਪਕ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਲਗਨ ਸਦਕਾ ਹੀ ਅਸੀਂ ਇਹ ਟ੍ਰਾਫੀ ਜਿੱਤ ਸਕੇ ਹਾਂ। ਉਹਨਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਤੇ ਲਗਨ ਦੀ ਹਮੇਸ਼ਾਂ ਸਲਾਘਾ ਕਰਦਾ ਹੈ ਤੇ ਉਹਨਾਂ ਦੇ ਹਰ ਪੱਖੋਂ ਵਿਕਾਸ ਲਈ ਵਚਨਬਧ ਹੈ। ਉਨ੍ਹਾਂ ਡੀਨ, ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ, ਵੱਖ-ਵੱਖ ਟੀਮਾਂ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਡਾ. ਅਜੀਤਪਾਲ ਸਿੰਘ, ਡਾ. ਸੁਰਿੰਦਰਪਾਲ ਮੰਡ, ਡਾ. ਹਰਜਿੰਦਰ ਸਿੰਘ ਸੇਖੋਂ, ਪ੍ਰੋ. ਸਤਪਾਲ ਸਿੰਘ, ਡਾ. ਪੂਜਾ ਰਾਣਾ, ਡਾ. ਰਵਨੀਤ ਕੌਰ, ਡਾ. ਹਰਜਿੰਦਰ ਕੌਰ, ਪ੍ਰੋ. ਸਰਬਜੀਤ ਸਿੰਘ, ਡਾ. ਮੰਜੂ ਜੰਸੀ, ਯੂਥ ਫੈਸਟੀਵਲ ਨਾਲ ਸੰਬੰਧਿਤ ਹੋਰ ਸਟਾਫ ਮੈਂਬਰਾਨ ਅਤੇ ਵਿਦਿਆਰਥੀਆਂ ਨੂੰ ਯੁਵਕ ਮੇਲੇ ਦੀਆਂ ਪ੍ਰਾਪਤੀਆਂ ਦੀ ਮੁਬਾਰਕਬਾਦ ਦਿੱਤੀ ਅਤੇ ਲਗਾਤਾਰ ਸਖਤ ਮਿਹਨਤ ਕਰਦਿਆਂ ਜਿੱਤਾਂ ਦਾ ਸਫਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਾਲਜ ਦੁਆਰਾ ਹੇਠ ਲਿਖੀਆਂ ਆਈਟਮ ਵਿਚ ਜਿੱਤਾਂ ਪ੍ਰਾਪਤ ਕੀਤੀਆਂ ਗਈਆਂ ਹਨ:- ਪਹਿਲਾ ਸਥਾਨ:- ਭੰਗੜਾ, ਕੁਇਜ਼, ਕਲਾਸੀਕਲ ਇੰਸਟਰੂਮੈਂਟ (ਨਾਨ-ਪੂਕਸ਼ਨ), ਕਾਰਟੂਨਿੰਗ, ਐਲਕਿਊਸਨ, ਲੁੱਡੀ (ਜਨਰਲ ਡਾਂਸ); ਦੂਜਾ ਸਥਾਨ:- ਫੋਕ-ਆਰਕੈਸਟਰਾ, ਕਲਾਸੀਕਲ ਇੰਸਟਰੂਮੈਂਟ (ਕਸ਼ਨ), ਵਾਰ ਸਿੰਗਿੰਗ, ਕਵਿਸ਼ਰੀ, ਕਾਸਟਿਊਮ ਪਰੇਡ, ਵਨ ਐਕਟ ਪਲੇ, ਗਰੁੱਪ ਸ਼ਬਦ, ਗੀਤ/ਗ਼ਜ਼ਲ, ਡਿਬੇਟ, ਗਿੱਧਾ, ਵੈਸਟਰਨ ਗਰੁੱਪ ਸੌਂਗ, ਵੈਸਟਰਨ ਇੰਟਰੂਮੈਂਟ ਸੋਲ, ਤੀਜਾ ਸਥਾਨ:- ਕਲਾਸੀਕਲ ਵੋਕਲ ਸੋਲੋ, ਮਾਈਮ, ਸਕਿੱਟ, ਗਰੁੱਪ ਸੌਂਗ ਇੰਡੀਅਨ, ਲੋਕ ਸੌਂਗ, ਫੁਲਕਾਰੀ, ਮਹਿੰਦੀ। ਉਨ੍ਹਾਂ ਦੱਸਿਆ ਕਿ ਮਿਤੀ 06 ਤੋਂ 10 ਨਵੰਬਰ 2024 ਨੂੰ ਵਿਚ ਹੋਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ-ਜੋਨਲ ਯੁਵਕ ਮੇਲੇ ਵਿੱਚ ਵੀ ਕਾਲਜ ਦੇ ਵਿਦਿਆਰਥੀ ਕਲਾਕਾਰ ਆਪਣਾ ਸਰਵ ਸ੍ਰੇਸ਼ਠ ਪ੍ਰਦਰਸ਼ਨ ਕਰਨ ਲਈ ਤਿਆਰ ਹਨ।
Comments
Post a Comment