Birthday Special (5th December 2024) Devoted to People's welfare and Education - Sardar Balbir Singh
S. Balbir Singh was an alumnus of Lyallpur Khalsa College Jalandhar. Due to his visionary thinking and sincere efforts, the college is today known as a premier educational institution of Northern India. The College has been recognized as a college with Potential for Excellence in 2016 and as an A grade college by the NAAC in third cycle in 2020. The College has won the General Sports Trophy of Jalandhar Guru Nanak Dev University 24 times. The college has also won Guru Nanak Dev University Zonal Cultural Trophy four times and Inter Zonal Trophy three times.
Sardar Balbir Singh's birthday on 5 December is celebrated as Alumni Day in the institution and College Alumni Meet is held on this day. This year’s Alumni Meet is also being organized on 5th December in which the old student of the college will gather and refresh their memories of times spent here. The students, staff, Principal and management of the college welcome all old students on the occasion .
ਸ. ਬਲਬੀਰ ਸਿੰਘ ਇੱਕ ਅਜਿਹੀ ਸੁਹਿਰਦ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਹੀ ਸਮਾਜ ਸੇਵਾ ਅਤੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਲਗਾ ਦਿੱਤਾ। ਉਹਨਾਂ ਨੇ ਬਤੌਰ ਮੈਂਬਰ ਪਾਰਲੀਮੈਂਟ ਅਤੇ ਬਤੌਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਿੱਚ ਲੋਕਾਂ ਦੀ ਆਵਾਜ਼ ਬਣ ਕੇ ਅਗਵਾਈ ਕੀਤੀ। ਆਪਣੀ ਦੂਰ ਅੰਦਸੀ ਸੋਚ ਸਦਕਾ ਸਿੱਖਿਆ ਦੇ ਖੇਤਰ ਵਿੱਚ ਵੱਡੇ ਕਾਰਜ ਕਰਕੇ ਉਨ੍ਹਾਂ ਲਾਇਲਪੁਰ ਖਾਲਸਾ ਕਾਲਜ ਜਲੰਧਰ ਨੂੰ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਸਰਦਾਰ ਬਲਬੀਰ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ, ਨਿਪੁੰਨ ਰਾਜਨੇਤਾ, ਇੱਕ ਸੁਲਝੇ ਹੋਏ ਪ੍ਰਸ਼ਾਸਕ ਅਤੇ ਇੱਕ ਸੁਹਿਰਦ ਇਨਸਾਨ ਸਨ। ਲਾਇਲਪੁਰ ਖਾਲਸਾ ਕਾਲਜ ਦੀ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਵਜੋਂ ਉਹਨਾਂ ਨੇ ਪੈਂਤੀ ਸਾਲ ਤੱਕ ਸਮਰਪਿਤ ਭਾਵਨਾ ਨਾਲ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਆਪਣੀਆਂ ਸ਼ਾਨਦਾਰ ਸੇਵਾਵਾਂ ਦਿੱਤੀਆਂ। ਲਾਇਲਪੁਰ ਖਾਲਸਾ ਕਾਲਜ ਨੇ ਉਹਨਾਂ ਦੀ ਸੁਯੋਗ ਅਗਵਾਈ ਵਿੱਚ ਹੀ ਵਿੱਦਿਆ, ਕਲਚਰਲ, ਖੇਡਾਂ ਅਤੇ ਖੋਜ ਦੇ ਖੇਤਰ ਵਿੱਚ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਉਹਨਾਂ ਨੇ ਉਚੇਰੀ ਸਿਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ। ਉਹ ਪਹਿਲੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਕੰਪਿਊਟਰ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਹਿੱਸਾ ਬਣਾਉਣ ਬਾਰੇ ਸੋਚਿਆ ਤੇ ਅਜਿਹੀ ਕਿੱਤਾ ਮੁਖੀ ਪੜ੍ਹਾਈ ਕਾਲਜਾਂ ਵਿੱਚ ਪੜ੍ਹਾਉਣ ਵਾਸਤੇ ਮੁੱਢਲੇ ਯਤਨ ਕੀਤੇ। ਉਹਨਾਂ ਨੇ ਕੇਵਲ ਲਾਇਲਪੁਰ ਖਾਲਸਾ ਕਾਲਜ ਦੀਆਂ ਵਿੱਦਿਅਕ ਸੰਸਥਾਵਾਂ ਹੀ ਸੁਰੂ ਨਹੀਂ ਕੀਤੀਆਂ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਸੰਸਥਾਵਾਂ ਵਿੱਚ ਸੁਯੋਗ ਵਾਤਾਵਰਨ ਵੀ ਬਣਾਇਆ। ਇਸ ਵਾਸਤੇ ਉਹਨਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਵਿੱਦਿਆ ਦੇ ਨਾਲ-ਨਾਲ, ਖੇੜਾ, ਕਲਚਰਲ ਗਤੀਵਿਧੀਆਂ, ਸਾਹਿਤਕ ਅਤੇ ਖੋਜ ਦੇ ਖੇਤਰ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ।
ਸ. ਬਲਬੀਰ ਸਿੰਘ ਇਕ ਨਿਪੁੰਨ ਪ੍ਰਸ਼ਾਸਕ ਸਨ। ਉਹਨਾਂ ਨੇ ਪੂਰਨ ਰੂਪ ਵਿੱਚ ਸਮਰਪਿਤ ਹੋ ਕੇ ਸਮਾਜ ਅਤੇ ਵਿਦਿਆਰਥੀਆਂ ਦੀ ਭਲਾਈ ਵਾਸਤੇ ਕੰਮ ਕੀਤਾ। ਉੱਤਰੀ ਭਾਰਤ ਵਿੱਚ ਨਾਮਵਰ ਲਾਇਲਪੁਰ ਖਾਲਸਾ ਸੰਸਥਾਵਾਂ ਖੋਲ੍ਹ ਕੇ ਸਮਾਜ ਨੂੰ ਰਵਾਇਤੀ ਸਿੱਖਿਆ, ਕਨੂੰਨੀ ਸਿੱਖਿਆ, ਤਕਨੀਕੀ ਸਿੱਖਿਆ ਤੇ ਬੀ.ਐਡ. ਆਦਿ ਕਾਲਜ ਦਿੱਤੇ। ਉਨ੍ਹਾਂ ਦੀ ਦੂਰ-ਅੰਦੇਸ਼ੀ ਸੋਚ ਅਤੇ ਸੁੱਚਜੇ ਯਤਨਾ ਸਦਕਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਵਜੋਂ ਜਾਣਿਆਂ ਜਾਂਦਾ ਹੈ। ਕਾਲਜ ਨੇ ਯੂ.ਜੀ.ਸੀ. ਵਲੋਂ ਪੋਟੈਂਸੀਅਲ ਫਾਰ ਐਕਸੀਲੈਂਸ ਦਾ ਖਿਤਾਬ ਹਾਸਲ ਕੀਤਾ ਹੈ ਅਤੇ ਤੀਜੇ ਸਾਈਕਲ ਦੀ ਨੋਕ ਵਿਚ ਕਾਲਜ ਨੇ ਏ ਗ੍ਰੇਡ ਹਾਸਲ ਕੀਤਾ। ਸ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ। ਉਹਨਾਂ ਦੀਆਂ ਪਾਈਆਂ ਲੀਹਾਂ ‘ਤੇ ਚੱਲ ਕੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਜਨਰਲ ਖੇਡ ਟਾਫ਼ੀ 24 ਵਾਰ ਜਿੱਤ ਚੁੱਕਾ ਹੈ। ਇਸ ਤਰ੍ਹਾਂ ਉਨ੍ਹਾਂ ਵਿਦਿਆਰਥੀਆਂ ਵਿੱਚ ਸਭਿਆਚਾਰਕ ਜਾਗਰੂਕਤਾ ਅਤੇ ਲੋਕ ਕਲਾ ਨੂੰ ਬੜਾਵਾ ਦਿੱਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲਿਆਂ ਅਤੇ ਹੋਰ ਕਲਾ-ਮੰਚਾਂ 'ਤੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਬਹੁਤ ਮਹੱਤਵ ਦਿੱਤਾ, ਜਿਸ ਸਦਕਾ ਕਾਲਜ ਨੇ ਕਲਚਰਲ ਖੇਤਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਚਾਰ ਵਾਰ ਜੌਨਲ ਟ੍ਰਾਫੀ ਅਤੇ ਤਿੰਨ ਵਾਰ ਅੰਤਰ ਜੌਨਲ ਟਾਫੀ ਜਿੱਤੀ।
5 ਦਸੰਬਰ ਨੂੰ ਸ. ਬਲਬੀਰ ਸਿੰਘ ਦਾ ਜਨਮ ਦਿਨ ਹੈ। ਇਸ ਦਿਨ ਨੂੰ ਕਾਲਜ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਸ. ਬਲਬੀਰ ਸਿੰਘ ਖੁਦ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਸਨ। ਕਾਲਜ ਦੇ ਉਹ ਮਾਣਮੱਤੇ ਪੁਰਾਣੇ ਵਿਦਿਆਰਥੀ, ਜਿਨ੍ਹਾਂ ਸਦਕਾ ਕਾਲਜ ਹਮੇਸ਼ਾ ਬੁਲੰਦੀਆਂ ਨੂੰ ਛੂੰਹਦਾ ਰਿਹਾ ਹੈ, ਕਾਲਜ ਵਿਖੇ ਇਕੱਤਰ ਹੋ ਕੇ ਯਾਦਾਂ ਤਾਜ਼ੀਆਂ ਕਰਦੇ ਹੋਏ ਸ. ਬਲਬੀਰ ਸਿੰਘ ਦਾ ਜਨਮ ਦਿਨ ਮਨਾਉਂਦੇ ਹਨ। ਇਸ ਸਾਲ ਵੀ 5 ਦਸੰਬਰ 2024 ਨੂੰ ਕਾਲਜ ਵਿੱਚ ਦੁਪਹਿਰ 12:30 ਵਜੇ ਇੱਕ ਪ੍ਰਭਾਵਸ਼ਾਲੀ ਸਮਾਗਮ ਰੱਖਿਆ ਗਿਆ। ਹੈ। ਸਮੂਹ ਪੁਰਾਣੇ ਵਿਦਿਆਰਥੀਆਂ ਦਾ ਇਸ ਸਲਾਨਾਂ ਵਿਦਿਆਰਥੀ ਮਿਲਣੀ ਵਿੱਚ ਸੁਆਗਤ ਹੈ।
ਡਾ. ਜਸਪਾਲ ਸਿੰਘ ਪ੍ਰਿੰਸੀਪਲ, ਲਾਇਲਪੁਰ ਖਾਲਸਾ ਕਾਲਜ
ਜਲੰਧਰ।
Comments
Post a Comment