Lyallpur Khalsa College lifts University Football Championship

Lyallpur Khalsa College, Jalandhar has won Guru Nanak Dev University Inter College Football Championship. Principal Dr. Jaspal Singh congratulated college Dean Sports Dr. Rashpal Singh, Coach Sh. Dhanwant Singh & S. Tejinder Singh and players on this achievement. While giving information, he said that in this football league, a league of six colleges affiliated to the university was held. LKC got 13 points out of five matches and won the first place in the University Inter-College Football Championship. He further said that our players had worked very hard under the supervision of their coaches, due to which the college has won this championship. He mentioned that the institution provides special facilities and scholarships to national and international level players. The President of College Governing Council Sardarni Balbir Kaur also congratulated the winners and assured them of all possible support. Prof. Ajay Kumar, Prof. Manvir Pal, Mr. Jagdish Singh and Mr. Amrit Lal Saini were also present on this occasion.

ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਇਤਿਹਾਸਿਕ ਪ੍ਰਾਪਤੀਆਂ ਕਰਨ ਲਈ ਜਾਣੇ ਜਾਂਦੇ ਹਨ। ਇਸੇ ਲੜੀ ਵਿਚ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਫੁੱਟਬਾਲ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਪੋਰਟਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ 'ਤੇ ਡਾ. ਰਛਪਾਲ ਸਿੰਘ ਸੰਧੂ, ਡੀਨ ਸਪੋਰਟਸ, ਫੁੱਟਬਾਲ ਦੇ ਕੋਚ ਸ੍ਰੀ ਧਨਵੰਤ ਕੁਮਾਰ ਤੇ ਸ਼ ਤਜਿੰਦਰ ਸਿੰਘ ਅਤੇ ਵਿਦਿਆਰਥੀ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫੁੱਟਬਾਲ ਲੀਗ ਵਿਚ ਯੂਨੀਵਰਸਿਟੀ ਨਾਲ ਸੰਬੰਧਤ ਛੇ ਕਾਲਜਾਂ ਦੀ ਲੀਗ ਹੋਈ। ਜਿਸ ਵਿਚੋਂ ਕਾਲਜ ਨੇ ਪੰਜ ਮੈਚਾਂ ਵਿਚੋਂ 13 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਆਪਣੇ ਕੋਚਾਂ ਦੀ ਦੇਖ ਰੇਖ ਵਿੱਚ ਬਹੁਤ ਸਖ਼ਤ ਮਿਹਨਤ ਕੀਤੀ ਸੀ, ਜਿਸ ਸਦਕਾ ਕਾਲਜ ਨੇ ਇਹ ਚੈਂਪੀਅਨਸ਼ਿਪ ਜਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ਉੱਤੇ ਬਹੁਤ ਮਾਣ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਖਾਸ ਸਹੂਲਤਾਂ ਅਤੇ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਇਸ ਮੌਕੇ ਕਾਲਜ ਦੇ ਸਪੋਰਟਸ ਵਿਭਾਗ ਦੇ ਸਟਾਫ ਮੈਂਬਰ ਪ੍ਰੋ. ਅਜੇ ਕੁਮਾਰ ਸਿੰਘ, ਪ੍ਰੋ. ਮਨਵੀਰ ਪਾਲ, ਸ੍ਰੀ ਜਗਦੀਸ਼ ਸਿੰਘ, ਸ੍ਰੀ ਅੰਮ੍ਰਿਤ ਲਾਲ ਸੈਣੀ ਵੀ ਹਾਜ਼ਰ ਸਨ।

Comments