Gurupurab Celebrations at Lyallpur Khalsa College
The students and staff at Lyallpur Khalsa College paid their obeisance on the occasion of Sehaj Path held in the college Gurudwara today as a part of Gurupurab celebrations of Sri Guru Gobind Singh ji. The events of the day included the recitation of Kirtan by Bhai Bhupinder Singh, Hazuri Ragi Sri Darbhar Sahib. The Joint Secretary of the College Governing Council S. Jaspal Singh Waraich along with Principal Dr. Jaspal Singh and Dr. Harjinder Singh Sekhon honoured the Ragis with Siropaos. On the occasion, Principal Dr. Jaspal Singh said that the teachings of Sri Guru Gobind Singh were relevant in all ages and humanity could learn values like faith, courage, duty and sacrifice from the life of the great Guru. Staff and students of the KCL institutes were also a part of the devotees in the entirety of the program. The stage was managed by Dr. Harjinder Singh. Following the traditions, Guru ka Langar was served to one and all.
ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਖਾਲਸਾ ਪੰਥ ਦੇ ਸਿਰਜਕ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਗੁਰਪੁਰਬ ਸਮਾਗਮ ਵਿੱਚ ਆਪਣੀ ਹਾਜ਼ਰੀ ਭਰੀ। ਸਹਿਜ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਖਾਲਸਾ, ਹਜਰੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਸਿੰਘ ਜੀ ਨੇ ਆਪਣੀ ਰਸਭਿੰਨੀ ਅਤੇ ਮਧੁਰ ਵਾਣੀ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਉਹਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ, ਖਾਲਸਾ ਪੰਥ ਦੀ ਸਾਜਨਾ ਅਤੇ ਸਿੱਖ ਧਰਮ ਨੂੰ ਦੇਣ ਨਾਲ ਸੰਬੰਧਤ ਸਬਦਾਂ ਦੇ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਾਲਜ ਗਵਰਨਿੰਗ ਕੌਨਸਲ ਦੇ ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਡਾ. ਹਰਜਿੰਦਰ ਸਿੰਘ ਸੇਖੋਂ ਨੇ ਭਾਈ ਭੁਪਿੰਦਰ ਸਿੰਘ ਖਾਲਸਾ ਜੀ ਦੇ ਕੀਰਤਨੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਸ਼ਖਸੀਅਤ ਸੰਬੰਧੀ ਦਸਦਿਆਂ ਕਿਹਾ ਕਿ ਗੁਰੂ ਜੀ ਇੱਕ ਧਾਰਮਿਕ ਆਗੂ ਹੋਣ ਦੇ ਨਾਲ ਨਾਲ ਨਿਪੁੰਨ ਤੇ ਉੱਚ ਕੋਟੀ ਦੇ ਯੋਧੇ ਅਤੇ ਮਹਾਨ ਲਿਖਾਰੀ ਸਨ। ਉਹਨਾਂ ਨੇ ਚੰਡੀ ਦੀ ਵਾਰ ਅਤੇ ਦਸਮ ਗ੍ਰੰਥ ਦੀ ਰਚਨਾ ਕਰਕੇ ਸਿੱਖ ਧਰਮ ਅਤੇ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ। ਉਹਨਾਂ ਨੇ ਦੇਸ਼ ਤੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਵਰਗਾ ਗੁਰੂ, ਯੋਧਾ, ਪਿਤਾ ਅਤੇ ਦੇਸ਼ ਭਗਤ ਹੋਣਾ ਅਸੰਭਵ ਹੈ। ਉਹ ਸੰਸਾਰ ਵਿੱਚ ਆਪਣੀ ਮਿਸਾਲ ਆਪ ਸਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਹੱਕ ਸੱਚ ਦਾ ਨਾਅਰਾ ਬੁਲੰਦ ਕਰਨਾ ਚਾਹੀਦਾ ਹੈ। ਇਸ ਸਮੇਂ ਸਮੂਹ ਸਟਾਫ, ਵਿਦਿਆਰਥੀ ਅਤੇ ਲਾਇਲਪੁਰ ਖਾਲਸਾ ਮੈਨੇਜਮੈਂਟ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਹਾਜ਼ਰ ਸਨ। ਸਮਾਰੋਹ ਦੌਰਾਨ ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਨੇ ਕੀਤਾ। ਅਖੀਰ ਵਿੱਚ ਗੁਰੂ ਕਾ ਲੰਗਰ ਅਟੂਟ ਵਰਤਾਇਆ ਗਿਆ।
Comments
Post a Comment