Students of Lyallpur Khalsa College Jalandhar have performed splendidly in Guru Nanak Dev University exams of PGDCA-Ist Sem
Ambika of Lyallpur Khalsa College Jalandhar has bagged 1st position in the University exams of Post Graduate Diploma in Computer Application (PGDCA)-I Semester by getting 9.13 SGPA out of 10 whereas Balpreet Kaur bagged 2nd position by getting 9.00 SGPA and Ekamjot Kaur bagged 3rd position by getting 8.88 SGPA in the same class. This information was given in a press release by the Principal Dr. Suman Chopra. The President of the College Governing Council Sardarni Balbir Kaur and Principal Dr. Suman Chopra congratulated the students and wished them success in life. She said that students who come in special positions or merit in the university examinations are also given special facilities. The student attributed her achievement to the teachers and the good learning environment of the college. Prof. Sanjeev Kumar Anand Head Department of Computer Science & IT, Prof. Sandeep Bassi, Prof. Sonu Gupta, Prof. Trandeep Saini, Prof. Rakhi Talwar and Prof. Reetika were also present on this occasion.
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ (ਪੀ.ਜੀ.ਡੀ.ਸੀ.ਏ.) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਅਬਿਕਾ ਨੇ 10 ਵਿਚੋਂ 9.13 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ, ਬਲਪ੍ਰੀਤ ਕੌਰ ਨੇ 9.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਅਤੇ ਏਕਮਜੋਤ ਕੌਰ 8.88 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਤਰਨਦੀਪ ਸੈਣੀ, ਪ੍ਰੋ. ਰਾਖੀ ਤਲਵਾੜ ਅਤੇ ਪ੍ਰੋ. ਰੀਤਿਕਾ ਵੀ ਹਾਜ਼ਰ ਸਨ।
Comments
Post a Comment