Students of Lyallpur Khalsa College Jalandhar have performed splendidly in Guru Nanak Dev University exams of M.Sc. (Physics) III Sem
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ| ਐਮ.ਐਸ.ਸੀ. ਫਿਜਿਕਸ ਤੀਜਾ ਸਮੈਸਟਰ ਦੀ ਵਿਦਿਆਰਥਣ ਨਵਜੋਤ ਕੌਰ ਨੇ 10 ਵਿਚੋਂ 8.23 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਅਤੇ ਅਦਿਤੀ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਨ ਨੂੰ ਦਿੱਤਾ। ਇਸ ਮੌਕੇ ਡਾ. ਨਰਵੀਰ ਸਿੰਘ ਮੁਖੀ ਫਿਜਿਕਸ ਵਿਭਾਗ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ ਅਤੇ ਡਾ. ਨਵਨੀਤ ਅਰੋੜਾ ਵੀ ਹਾਜ਼ਰ ਸਨ।
Comments
Post a Comment