Students of Lyallpur Khalsa College Jalandhar have performed splendidly in Guru Nanak Dev University exams of M.Sc. Mathematics Semester-III
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਮੈਥੇਮੈਟਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਨਵਦੀਪ ਨੇ 10 ਵਿਚੋਂ 7.40 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਅਠਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ, ਡਾ. ਦਿਨਕਰ ਸ਼ਰਮਾ, ਡਾ. ਪਲਵਿੰਦਰ ਸਿੰਘ ਅਤੇ ਡਾ. ਨੀਤਿਕਾ ਵੀ ਹਾਜ਼ਰ ਸਨ।
Comments
Post a Comment