Student of Lyallpur Khalsa College Jalandhar has bagged 2nd position in the University exams of Bachelor of Vocation (Software Development) Semester-V
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਪੰਜਵਾਂ ਸਮੈਸਟਰ ਦੇ ਨਤੀਜੇ ਵਿਚੋਂ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਨਵਜੋਤ ਕੋਰ ਨੇ 400 ਵਿਚੋਂ 365 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਗਗਨਦੀਪ ਕੌਰ ਮੁਖੀ ਜੁਆਲੋਜੀ ਵਿਭਾਗ ਅਤੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਹਾਜ਼ਰ ਸਨ।
Comments
Post a Comment