Lyallpur Khalsa College celebrates Shaheed Bhagat Singh's birth anniversary
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਅਧੀਨ ਚਲ ਰਹੇ ਸੈਂਟਰ ਫਾਰ ਹਿਸਟੋਰੀਕਲ ਸਟੱਡੀਜ਼ ਵਲੋਂ ਐਨ.ਐਸ.ਐਸ. ਦੇ ਸਹਿਯੋਗ ਨਾਲ ਅੱਜ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਯੋਗਦਾਨ ਵਿਸ਼ੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤੀ ਗਈ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਆਪਣੇ ਸੰਦੇਸ਼ ਵਿੱਚ ਨੌਜਵਾਨਾਂ ਨੂੰ ਅੱਜ ਦੇ ਸਮੇਂ ਸਰਦਾਰ ਭਗਤ ਸਿੰਘ ਦੇ ਦੱਸੇ ਗਏ ਰਾਹਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡਾ. ਰਸ਼ਪਾਲ ਸਿੰਘ ਸੰਧੂ, ਡੀਨ ਸਪੋਰਟਸ ਅਤੇ ਮੁੱਖੀ ਕਾਮਰਸ ਵਿਭਾਗ ਅਤੇ ਡਾ. ਗਗਨਦੀਪ ਕੌਰ, ਮੁੱਖੀ ਬੋਟਨੀ ਜੂਆਲੋਜੀ ਅਤੇ ਕਾਲਜ ਰਜਿਸਟਰਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਸ਼ਣ ਮੁਕਾਬਲੇ ਵਿੱਚ ਏਕਤਾ ਪਾਂਡੇ ਨੇ ਪਹਿਲਾਂ, ਵਨਸ਼ਿਕਾ ਨੇ ਦੂਜਾ ਅਤੇ ਬ੍ਰਹਮਜੋਤ ਸਿੰਘ ਅਤੇ ਸ਼ਰਨਪ੍ਰੀਤ ਕੌਰ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਲ ਕੀਤਾ। ਅਰਸ਼ਦੀਪ ਕੌਰ ਨੂੰ ਵਿਸ਼ੇਸ਼ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਵਿੱਚ ਡਾ. ਪਲਵਿੰਦਰ ਸਿੰਘ, ਡਾ. ਅਜੀਤਪਾਲ ਸਿੰਘ ਅਤੇ ਡਾ. ਗੀਤਾਂਜਲੀ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ। ਡਾ. ਕਰਨਵੀਰ ਸਿੰਘ, ਇਤਿਹਾਸ ਵਿਭਾਗ ਵੱਲੋਂ ਸਟੇਜ ਦੀ ਭੂਮਿਕਾ ਨੂੰ ਬਾਖੂਬੀ ਨਿਭਾਇਆ ਗਿਆ। ਡਾ. ਅਮਨਦੀਪ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ। ਐਨ.ਐਸ.ਐਸ ਦੇ ਚੀਫ਼ ਪ੍ਰੋਗਰਾਮ ਅਫਸਰ ਪ੍ਰੋ. ਸਤਪਾਲ ਸਿੰਘ, ਡਾ. ਹਰਜੀਤ ਸਿੰਘ, ਮੁੱਖੀ ਗਣਿਤ ਵਿਭਾਗ ਅਤੇ ਪ੍ਰੋ. ਅਮਨਦੀਪ ਕੌਰ, ਇਤਿਹਾਸ ਵਿਭਾਗ ਵੀ ਇਸ ਸਮਾਗਮ ਵਿਚ ਸ਼ਾਮਿਲ ਹੋਏ |
Comments
Post a Comment