The Post Graduate Department of Political Science, Lyallpur Khalsa College, Jalandhar, organized an educational tour to the Haryana Legislative Assembly and the Punjab and Haryana High Court.
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਰਾਜਨੀਤੀ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਇੱਕ ਵਿਦਿਅਕ ਦੌਰਾ ਆਯੋਜਿਤ ਕੀਤਾ। ਇਸ ਦੌਰੇ ਦੌਰਾਨ, ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਲਾਈਵ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਨਾਲ ਹੀ ਅਦਾਲਤੀ ਕਾਰਵਾਈ ਨੂੰ ਦੇਖਣ ਦਾ ਮੌਕਾ ਮਿਲਿਆ, ਜੋ ਕਿ ਬਹੁਤ ਹੀ ਸਿੱਖਿਆਦਾਇਕ ਅਤੇ ਜਾਣਕਾਰੀ ਭਰਪੂਰ ਸਾਬਤ ਹੋਇਆ। ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਦੱਸਿਆ ਕਿ ਵਿਭਾਗ ਦੇ 21 ਵਿਦਿਆਰਥੀਆਂ ਦਾ ਹਰਿਆਣਾ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਅਤੇ ਹਾਈ ਕੋਰਟ ਦੇ ਕੰਮਕਾਜ ਨੂੰ ਦੇਖਣ ਦਾ ਕੀਮਤੀ ਮੌਕਾ ਦਿੱਤਾ ਗਿਆ। ਵਿਭਾਗ ਦੀ ਮੁਖੀ ਡਾ. ਅਨੂ ਕੁਮਾਰੀ ਨੇ ਦੱਸਿਆ ਕਿ ਇਹ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਸਾਬਿਤ ਹੋਇਆ। ਇਸ ਢੰਢੇ ਦੌਰਾਨ ਵਿਭਾਗ ਦੇ ਫੈਕਲਟੀ ਮੈਂਬਰ ਡਾ. ਅਜੀਤਪਾਲ ਸਿੰਘ ਨੇ ਵੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।
Comments
Post a Comment