Lyallpur Khalsa College Students Participate in One Race Marathon
ਲਾਇਲਪੁਰ ਖਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਭਲਾਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਇਆ ਜਾਂਦਾ ਹੈ। ਇਸ ਨੂੰ ਬਰਕਰਾਰ ਰੱਖਦੇ ਹੋਏ, ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ, ਐਨ.ਸੀ.ਸੀ. ਕੈਡਿਟਾਂ, ਐਥਲੀਟਾਂ ਅਤੇ ਵਿਦਿਆਰਥੀਆਂ ਨੇ 7 ਦਸੰਬਰ ਨੂੰ ਕੈਪੀਟਲ ਸਮਾਲ ਫਾਈਨੈਂਸ ਬੈਂਕ ਦੁਆਰਾ ਆਯੋਜਿਤ ਇੱਕ ਦੌੜ ਹਾਫ ਮੈਰਾਥਨ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਆਪਣੇ ਸੰਦੇਸ਼ ਵਿੱਚ ਪ੍ਰਬੰਧਕਾਂ ਅਤੇ ਭਾਗੀਦਾਰਾਂ ਦੀ ਅਜਿਹੇ ਮੈਗਾ ਈਵੈਂਟਾਂ ਦੇ ਆਯੋਜਨ ਲਈ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ ਥੀਮ ਵਾਲੀ ਇਸ ਹਾਫ ਮੈਰਾਥਨ ਵਿਚ ਨੌਜਵਾਨਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਸੰਦੇਸ਼ ਦਿੰਦੀ ਹੈ ਕਿ ਪੰਜਾਬ ਦਾ ਨੌਜਵਾਨ ਸਿਹਤਮੰਦ ਸਮਾਜ ਅਤੇ ਰਾਸ਼ਟਰ ਨਿਰਮਾਣ ਵੱਲ ਪ੍ਰਗਤੀਸ਼ੀਲ ਕਦਮ ਚੁੱਕਣ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਦੌੜ ਸਮਾਗਮ ਦੌੜਾਕਾਂ ਦੀ ਸਹਿਣਸ਼ੀਲਤਾ ਅਤੇ ਲਗਨ ਦੀ ਪਰਖ ਕਰਦੇ ਹਨ। ਦੌੜ ਸਵੇਰੇ 6:40 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਅਤੇ 21 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਉਸ ਸਥਾਨ 'ਤੇ ਸਮਾਪਤ ਹੋਈ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਇਹ ਐਨ.ਐਸ.ਐਸ. ਵਲੰਟੀਅਰਾਂ, ਐਨ.ਸੀ.ਸੀ. ਕੈਡਿਟਾਂ, ਐਥਲੀਟਾਂ ਅਤੇ ਕਾਲਜ ਦੇ ਫਿਜ਼ੀਓਥੈਰੇਪੀ ਵਿਦਿਆਰਥੀਆਂ ਦਾ ਸਮੂਹਿਕ ਯਤਨ ਸੀ ਤਾਂ ਜੋ ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪ੍ਰਬੰਧਕਾਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਵਲੰਟੀਅਰਾਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸਵੈ-ਇੱਛਾ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ, ਐਨ.ਸੀ.ਸੀ. ਕੈਡਿਟਾਂ ਨੇ ਰੂਟ ਪਲਾਨ ਅਤੇ ਟ੍ਰੈਫਿਕ ਕੰਟਰੋਲ ਵਿੱਚ ਸਹਾਇਤਾ ਕੀਤੀ ਅਤੇ ਫਿਜ਼ੀਓਥੈਰੋਪੀ ਵਿਦਿਆਰਥੀਆਂ ਨੇ ਐਥਲੀਟਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ। ਸਮਾਗਮ ਦੌਰਾਨ, 100 ਐਲ.ਕੇ.ਸੀ. ਵਿਦਿਆਰਥੀਆਂ ਦੀ ਟੁਕੜੀ ਦੀ ਨਿਗਰਾਨੀ ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਸਤਪਾਲ ਸਿੰਘ, ਪ੍ਰੋ. ਸਿਮਰਨਜੀਤ ਸਿੰਘ ਅਤੇ ਪ੍ਰੋ. ਮਨਵੀਰ ਸਿੰਘ ਨੇ ਕੀਤੀ।
.jpeg)
Comments
Post a Comment