Dr. Rashpal Singh Sandhu takes over as the Principal (Officiating) of Lyallpur Khalsa College Jalandhar
ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਸਿੱਖਿਆ ਦੇ ਖੇਤਰ ਵਿਚ ਅਤੇ ਖਾਸ ਤੌਰ ਤੇ ਉੱਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿਚ ਡਾ. ਰਸ਼ਪਾਲ ਸਿੰਘ ਸੰਧੂ ਦਾ ਇਕ ਜਾਣਿਆ ਪਹਿਚਾਣਿਆ ਨਾਂ ਹੈ। ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਐਡਮਨਿਸਟਰੇਸ਼ਨ ਅਹੁਦਿਆਂ ਉਪਰ ਆਪਣੀ ਜ਼ਿੰਮੇਵਾਰੀਆਂ ਨਿਭਾਈਆਂ ਹਨ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਸ. ਜਸਪਾਲ ਸਿੰਘ ਵੜੈਚ ਸਕੱਤਰ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਪ੍ਰਿੰਸੀਪਲ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਡਾ. ਹਸਪਾਲ ਸਿੰਘ ਸੰਧੂ ਨੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਯਤਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਉੱਤਰੀ ਭਾਰਤ ਦੀ ਵੱਡੀ ਸੰਸਥਾ ਹੈ, ਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਰਵਾਇਤੀ ਕੋਰਸਾਂ ਦੇ ਨਾਲ-ਨਾਲ ਨਵੇਂ ਕੋਰਸ ਵੀ ਲਿਆਂਦੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਵਿਦਿਆ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁੱਖੀ ਸਾਹਿਬਾਨ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਡਾ. ਰਸਪਾਲ ਸਿੰਘ ਸੰਧੂ ਨੂੰ ਕਾਰਜਕਾਰੀ ਪ੍ਰਿੰਸੀਪਲ ਬਣਨ 'ਤੇ ਵਧਾਈਆਂ ਦਿੱਤੀਆਂ।
.jpeg)
Comments
Post a Comment