Lyallpur Khalsa College Students Win University Merit Positions in MA-Music (Vocal) Semester-III


Student of Lyallpur Khalsa College Jalandhar performed excellently in Guru Nanak Dev University exams. In a press release, the Principal of the College Dr. Rashpal Singh Sandhu informed that students Ravleen Kaur bagged 1st  position in the MA Music (Vocal)-III Semester by getting 10.00 SGPA out of 10, whereas Amarjit Singh secured 2nd  position by getting 9.75 SGPA, Gurbaksh Kaur, Ajit Singh Bhasin, Neha, Shallu and Deepak Kumar secured 3rd  positions jointly by getting 9.50 SGPA. Principal Dr. Rashpal Singh Sandhu also said that the College was committed to provide quality education to its students and it would ensure all possible help to the deserving and needy students. The President of the College Governing Council Mrs. Balbir Kaur congratulated the student and wished them success in life. Prof. Sukhdev Singh, Head, Department of Music, was also present on this occasion.

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨ ਐਮ.ਏ. (ਮਿਊਜ਼ਿਕ ਵੋਕਲ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਲੀਨ ਕੌਰ ਨੇ 10 ਐਸ.ਜੀ.ਪੀ.ਏ. ਵਿਚੋਂ 10.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਅਮਰਜੀਤ ਸਿੰਘ ਨੇ 9.75 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ, ਗੁਰਬਖਸ਼ ਕੌਰ, ਅਜੀਤ ਸਿੰਘ ਭਸੀਨ, ਨੇਹਾ, ਸ਼ਾਲੂ ਅਤੇ ਦੀਪਕ ਕੁਮਾਰ ਨੇ 9.50 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਵੀ ਹਾਜ਼ਰ ਸਨ।


Comments