Lyallpur Khalsa College Students Secure University Positions in MA Political Science III Semester Exams
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਦਵਿੰਦਰਜੀਤ ਕੌਰ ਨੇ 10 ਐਸ. ਜੀ. ਪੀ. ਏ. ਵਿਚੋਂ 8.20 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਅਤੇ ਅੰਮ੍ਰਿਤ ਕੌਰ ਨੇ 8.00 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿੱਚ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।
.jpeg)
Comments
Post a Comment