Students of Lyallpur Khalsa College, Jalandhar, have bagged university positions in the Master of Science in Information Technology-III Semester examinations.
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਵਿਦਿਆਰਥਣ ਨੋਹਪ੍ਰੀਤ ਕੌਰ ਨੇ 10 ਵਿੱਚੋਂ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਪਲਕ ਨੇ 8.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿੱਚ ਆਉਂਦੇ ਹਨ, ਉਹਨਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ
.jpeg)
Comments
Post a Comment