Student of Lyallpur Khalsa College Jalandhar performed excellently in Guru Nanak Dev University exams

 
Student of Lyallpur Khalsa College Jalandhar performed excellently in Guru Nanak Dev University exams. In a press release, the Principal of the College Dr. Rashpal Singh Sandhu informed that students Krishna bagged 2nd  position in the B. Design (Multimedia) Semester-IV by getting 9.64 SGPA out of 10, whereas Mankirat Kaur Sidhu secured 3rd  position by getting 9.55 SGPA. Principal Dr. Rashpal Singh Sandhu also said that the College was committed to provide quality education to its students and it would ensure all possible help to the deserving and needy students. The President of the College Governing Council Mrs. Balbir Kaur congratulated the students and wished them success in life. Prof. Sanjeev Kumar Anand Head Department of Computer Science & IT and Prof. Annie Goel were also present on this occasion.

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਕ੍ਰਿਸ਼ਨਾ ਨੇ 10 ਵਿਚੋਂ 9.64 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਕੀਰਤ ਕੌਰ ਸਿੱਧੂ ਨੇ 9.55 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਐਨੀ ਗੋਇਲ ਵੀ ਹਾਜਰ ਸਨ।



 

Comments